ਕਮਰਿਆਂ ਦੀ ਉਸਾਰੀ ਅਤੇ ਇੰਟਰਲੋਕ ਟਾਈਲਾਂ ਲਗਾਉਣ ਦੇ ਕੰਮ ਸ਼ੁਰੂ
ਸੀਨੀਅਰ ਵਾਈਸ ਚੇਅਰਮੈਨ ਐਸ.ਐਸ. ਰਾਜ ਨੇ ਕੀਤਾ ਜੋੜ ਮੇਲੇ ਦੀਆਂ ਤਿਆਰੀਆਂ ਦਾ ਮੁਆਇਨਾ

ਨਵੇਂ ਕਮਰਿਆਂ ਦੀ ਉਸਾਰੀ ਦਾ ਚੱਲਦਾ ਕੰਮ

ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ
ਫਤਿਹਗੜ ਸਾਹਿਬ, 16-12-2020 – ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦਗਾਰ ਵਿਖੇ ਪੰਜ ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸਦੇ ਨਾਲ ਹੀ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਵੀ ਜਾਰੀ ਹੈ। ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਸੀਨੀਅਰ ਵਾਈਸ ਚੇਰਅਮੈਨ ਐਸ.ਐਸ. ਰਾਜ ਨੇ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐਸ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਲੀਕੇ ਗਏ ਪ੍ਰੋਗਰਾਮ ਤਹਿਤ ਗੁਰਦੁਆਰਾ ਸਾਹਿਬ ਦੇ ਪਿਛਲੇ ਹਿੱਸੇ ਵਿਚ ਬਣੇ ਕਮਰਿਆਂ ਦੀ ਦੂਸਰੀ ਮੰਜਲ ਤੇ ਪੰਜ ਨਵੇਂ ਕਮਰਿਆਂ ਦੀ ਉਸਾਰੀ ਅਤੇ ਫਰਸ਼ ਦੀ ਇੰਟਰਲੋਕ ਟਾਈਲਾਂ ਲਗਾਉਣ ਦਾ ਕੰਮ ਬੜੇ ਹੀ ਜੋਰਾਂ ਨਾਲ ਚੱਲ ਰਹੀ ਹੈ। ਉਹਨਾਂ ਦੱਸਿਆ ਕਿ ਇਸ ਵਿਚ ਵੱਡੀ ਗਿਣਤੀ ਵਿਚ ਵਿਦੇਸ਼ ਦੀ ਸੰਗਤ ਵੱਲੋਂ ਸੇਵਾ ਕੀਤੀ ਜਾ ਰਹੀ ਹੈ। ਬਰਮਿੰਘਮ ਦੀ ਸੰਗਤ ਦੇ ਸਹਿਯੋਗ ਨਾਲ ਪਾਠ ਦਾ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਵੀ ਚੱਲ ਰਹੀ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦਗਾਰ ਵਿਖੇ ਨਤਮਸਤਕ ਹੋ ਰਹੀ ਹੈ। ਇਸ ਮੌਕੇ ਟਰੱਸਟ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸੇਵਾ ਦੇ ਕੰਮਾਂ ਦਾ ਮੁਆਇਨਾ ਕੀਤਾ ਗਿਆ। ਇਸ ਮੌਕੇ ਸੀਨੀਅਰ ਵਾਈਸ ਚੇਅਰਮੈਨ ਐਸ.ਐਸ. ਰਾਜ, ਬਲਦੇਵ ਸਿੰਘ ਦੁਸਾਂਝ,ਕੈਸ਼ੀਅਰ ਗੁਰਦੇਵ ਸਿੰਘ ਨਾਭਾ, ਬਨਾਰਸੀ ਦਾਸ, ਤਰਵਿੰਦਰ ਸਿੰਘ, ਨਵਜੋਤ ਸਿੰਘ ਆਦਿ ਮੈਂਬਰ ਹਾਜਰ ਸਨ।