ਟਰੱਸਟ ਵੱਲੋਂ 9 ਅਤੇ 10 ਫਰਵਰੀ 2021 ਨੂੰ ਮਨਾਇਆ ਜਾਏਗਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਰਾਜ ਪੱਧਰੀ ਜਨਮ ਦਿਹਾੜਾ

ਮੀਟਿੰਗ ਨੂੰ ਸੰਬੋਧਤ ਕਰਦੇ ਹੋਏ ਚੇਅਰਮੈਨ ਨਿਰਮਲ ਸਿੰਘ ਐਸ.ਐਸ.

ਫਤਿਹਗੜ ਸਾਹਿਬ, 20-1-2021 (ਜੈ ਕਿਸ਼ਨ ਕਸ਼ਯਪ) – ਸਿੱਖ ਪੰਥ ਦੇ ਮਹਾਨ ਸ਼ਹੀਦ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਜਨਮ ਦਿਹਾੜਾ ਉਹਨਾਂ ਦੀ ਯਾਦ ਵਿਚ ਬਣੇ ਹੋਏ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਸ਼੍ਰੀ ਫਤਿਹਗੜ ਸਾਹਿਬ ਵਿਖੇ 9 ਅਤੇ 10 ਫਰਵਰੀ 2021 ਨੂੰ ਮਨਾਇਆ ਜਾਏਗਾ। ਇਸ ਸੰਬੰਧੀ ਇਕ ਅਹਿਮ ਮੀਟਿੰਗ ਟਰੱਸਟ ਦੇ ਚੇਅਰਮੈਨ ਸ. ਨਿਰਮਲ ਸਿੰਘ ਐਸ.ਐਸ. ਦੀ ਅਗਵਾਈ ਹੇਠ ਹੋਈ। ਉਹਨਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮਿਤੀ 9 ਫਰਵਰੀ ਨੂੰ ਸ਼ਾਮ 6 ਵਜੇ ਸ਼੍ਰੀ ਹੇਮਕੁੰਟ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਿਲਾਪ ਸਿੰਘ ਜੀ ਸੁਖਮਨੀ ਸਾਹਿਬ ਦੇ ਪਾਠ ਨਾਲ ਸਮਾਗਮ ਆਰੰਭ ਕਰਨਗੇ। 10 ਫਰਵਰੀ ਨੂੰ ਉਚੇਚੇ ਤੌਰ ਤੇ ਭਾਈ ਗੁਰਇਕਬਾਲ ਸਿੰਘ ਜੀ ਕੀਰਤਨ ਕਰਨਗੇ। ਇਸ ਸਮਾਗਮ ਨੂੰ ਸਫਲ ਬਨਾਉਣ ਲਈ ਪ੍ਰੋਗਰਾਮ ਉਲੀਕਿਆ ਗਿਆ ਅਤੇ ਸਾਰੇ ਮੈਂਬਰਾਂ ਦੀ ਡਿਊਟੀ ਲਗਾਈ ਗਈ। ਉਹਨਾਂ ਕਿਹਾ ਕਿ ਇਸ ਦਿਨ ਪੂਰੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਣਗੀਆਂ।
ਅੱਜ ਦੀ ਮੀਟਿੰਗ ਵਿਚ ਸੀ. ਵਾਈਸ ਚੇਅਰਮੈਨ ਐਸ.ਐਸ. ਰਾਜ, ਜੈ ਕਿਸ਼ਨ ਕਸ਼ਯਪ, ਬਲਦੇਵ ਸਿੰਘ ਦੁਸਾਂਝ, ਰਾਜ ਕੁਮਾਰ ਪਾਤੜਾ, ਅਮੀ ਚੰਦ ਮਾਛੀਵਾੜਾ, ਸਰਵਣ ਸਿੰਘ ਬਿਹਾਲ, ਬਨਾਰਸੀ ਦਾਸ, ਤਲਵਿੰਦਰ ਸਿੰਘ, ਪ੍ਰੇਮ ਸਿੰਘ ਸ਼ਾਂਤ, ਅਨਿਲ ਕੁਮਾਰ, ਬਾਬੂ ਰਾਮ, ਕੈਪਟਨ ਹਰਜੀਤ ਸਿੰਘ, ਰਘਬੀਰ ਸਿੰਘ ਨੰਦਪੁਰੀ, ਤਰਸੇਮ ਸਿੰਘ, ਹਰਭਜਨ ਸਿੰਘ ਪੁਲੀਆਂ ਵਾਲੇ, ਜਸਪਾਲ ਸਿੰਘ ਕਲੋਂਧੀ ਆਦਿ ਮੈਂਬਰ ਸ਼ਾਮਲ ਹੋਏ ਅਤੇ ਸਮਾਗਮ ਨੂੰ ਸਫਲ ਬਨਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਅਖੀਰ ਵਿਚ ਚੇਅਰਮੈਨ ਨਿਰਮਲ ਸਿੰਘ ਐਸ.ਐਸ. ਨੇ ਸਾਰਿਆਂ ਦਾ ਧੰਨਵਾਦ ਕੀਤਾ।